Amritvele da Hukamnama Sri Darbar Sahib, Sri Amritsar, Ang 678, 03-Jul-2019
ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥
धनासरी महला ५ ॥
जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥
Dhanaasaree, Fifth Mehl:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2||
ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ-ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ ॥੧॥ ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ ॥ ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ-ਮਾਣ ਦਿੱਤਾ ॥੨॥
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥
(हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर में आत्मिक आनंद के (मानो) बाजे सदा के लिए बजने लग गए हैं॥२॥
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!