RELIGION WORLD — THE INDEPENDENT SCIENTIFIC & INTERFAITH JOURNAL
Navigation

© 2026 Religion World Foundation.

Global Faith • Scientific Heritage • Human Ethics

AMRITVELE DA HUKAMNAMA SRI DARBAR SAHIB, SRI AMRITSAR

AMRITVELE DA HUKAMNAMA SRI DARBAR SAHIB, SRI AMRITSAR

AMRITVELE DA HUKAMNAMA SRI DARBAR SAHIB, SRI AMRITSAR
Visual Archive

AMRITVELE DA HUKAMNAMA SRI DARBAR SAHIB, SRI AMRITSAR

AMRITVELE DA HUKAMNAMA SRI DARBAR SAHIB, SRI AMRITSAR, ANG-730-731, 11-Jul-2019

ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥

सूही महला १ ॥ कउण तराजी कवणु तुला तेरा कवणु सराफु बुलावा ॥ कउणु गुरू कै पहि दीखिआ लेवा कै पहि मुलु करावा ॥१॥ मेरे लाल जीउ तेरा अंतु न जाणा ॥ तूं जलि थलि महीअलि भरिपुरि लीणा तूं आपे सरब समाणा ॥१॥ रहाउ ॥ मनु ताराजी चितु तुला तेरी सेव सराफु कमावा ॥ घट ही भीतरि सो सहु तोली इन बिधि चितु रहावा ॥२॥ आपे कंडा तोलु तराजी आपे तोलणहारा ॥ आपे देखै आपे बूझै आपे है वणजारा ॥३॥ अंधुला नीच जाति परदेसी खिनु आवै तिलु जावै ॥ ता की संगति नानकु रहदा किउ करि मूड़ा पावै ॥४॥२॥९॥

Soohee, First Mehl: What scale, what weights, and what assayer shall I call for You, Lord? From what guru should I receive instruction? By whom should I have Your value appraised? ||1|| O my Dear Beloved Lord, Your limits are not known. You pervade the water, the land, and the sky; You Yourself are All-pervading. ||1||Pause|| Mind is the scale, consciousness the weights, and the performance of Your service is the appraiser. Deep within my heart, I weigh my Husband Lord; in this way I focus my consciousness. ||2|| You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. ||3|| The blind, low class wandering soul, comes for a moment, and departs in an instant. In its company, Nanak dwells; how can the fool attain the Lord? ||4||2||9||

ਕੈ ਪਹਿ = ਕਿਸ ਪਾਸੋਂ? ਦੀਖਿਆ = ਸਿੱਖਿਆ। ਲੇਵਾ = ਮੈਂ ਲਵਾਂ। ਮੁਲੁ ਕਰਾਵਾ = ਮੈਂ ਕੀਮਤ ਪਵਾਵਾਂ ॥੧॥ ਲਾਲ = ਹੇ ਲਾਲ! ਨ ਜਾਣਾ = ਮੈਂ ਨਹੀਂ ਜਾਣਦਾ। ਜਲਿ = ਜਲ ਵਿਚ। ਥਲਿ = ਧਰਤੀ ਦੇ ਅੰਦਰ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ। ਭਰਿਪੁਰਿ = ਭਰਪੂਰ। ਲੀਣਾ = ਵਿਆਪਕ। ਆਪੇ = ਆਪ ਹੀ ॥੧॥ ਰਹਾਉ ॥ ਤਾਰਾਜੀ = ਤੱਕੜੀ। ਤੇਰੀ ਸੇਵ ਕਮਾਵਾ = ਮੈਂ ਤੇਰੀ ਸੇਵਾ ਕਰਾਂ, ਮੈਂ ਤੇਰਾ ਸਿਮਰਨ ਕਰਾਂ। ਘਟ = ਹਿਰਦਾ। ਭੀਤਰਿ = ਅੰਦਰ। ਸਹੁ = ਖਸਮ-ਪ੍ਰਭੂ। ਤੋਲੀ = ਮੈਂ ਤੋਲਾਂ, ਪਰਖ ਕਰਾਂ। ਇਨ੍ਹ੍ਹ ਬਿਧਿ = ਇਹਨਾਂ ਤਰੀਕਿਆਂ ਨਾਲ। ਰਹਾਵਾ = ਮੈਂ ਟਿਕਾਵਾਂ ॥੨॥ ਕੰਡਾ = ਤੱਕੜੀ ਦੀ ਡੰਡੀ ਦੇ ਅੱਧ ਵਿਚ ਦੀ ਸੂਈ, ਤੱਕੜੀ ਦੀ ਬੋਦੀ। ਦੇਖੈ = ਸੰਭਾਲ ਕਰਦਾ ਹੈ। ਬੂਝੈ = ਸਮਝਦਾ ਹੈ। ਵਣਜਾਰਾ = ਵਣਜ ਕਰਨ ਵਾਲਾ ਜੀਵ-ਵਪਾਰੀ ॥੩॥ ਅੰਧੁਲਾ = ਅੰਨ੍ਹਾ । ਨੀਚ ਜਾਤਿ = ਨੀਵੀਂ ਜਾਤਿ ਵਾਲਾ। ਪਰਦੇਸੀ = ਭਟਕਦਾ ਰਹਿਣ ਵਾਲਾ। ਖਿਨੁ = ਅੱਖ ਦੇ ਝਮਕਣ ਜਿਤਨੇ ਸਮੇ ਵਿਚ। ਤਿਲੁ = ਰਤਾ ਭਰ ਸਮੇ ਵਿਚ। ਤਾ ਕੀ = ਅਜੇਹੇ (ਮਨ) ਦੀ। ਕਿਉ ਕਰਿ = ਕਿਸ ਤਰ੍ਹਾਂ? ਮੂੜਾ = ਮੂਰਖ। ਪਾਵੈ = (ਕਦਰ) ਪਾ ਸਕਦਾ ਹੈ ॥੪॥੨॥੯॥

ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥ ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ, (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ,ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥ (ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ,ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ। ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ॥੩॥ ਜੋ (ਮਨ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ਨਾਨਕ ਦੀ ਸੰਗਤਿ ਸਦਾ ਉਸ ਮਨ ਨਾਲ ਹੈ, ਜਿਸ ਕਰ ਕੇ ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ ॥੪॥੨॥੯॥

अर्थ :-हे भगवान ! कोई ऐसी तकड़ी नहीं कोई ऐसा बाट नहीं (जो तेरे गुणों का अंदाजा ला सके), कोई ऐसा सराफ नहीं जिस को मैं (तेरे गुणों का अंदाजा लगाने के लिए) बुला सकाँ । मुझे कोई ऐसा उसताद नहीं दिखता जिस पासों मैं तेरा मुल्य पवा सकाँ या मुल्य पाण की जाच सिक्ख सकाँ ।1। हे मेरे सुंदर भगवान जी ! मैं तेरे गुणों का अंत नहीं जान सकता (मुझे यह समझ नहीं आ सकती कि तेरे में कितनी कु सिफत हैं) । तूँ पानी में भरपूर हैं,तूँ धरती के अंदर व्यापक हैं, तूँ आकाश में हर जगह मौजूद हैं, तूँ आप ही सब जीवों में सब जगह में समाया हुआ हैं ।1 ।रहाउ । हे भगवान ! अगर मेरा मन तकड़ी बन जाए, अगर मेरा चित् तोलने वाला बाट बन जाए, अगर मैं तेरी सेवा कर सकूँ,तेरा सुमिरन कर सकूँ (अगर यह सेवा-सुमिरन मेरे लिए) सराफ बन जाए (तेरे गुणों का मैं अंत तो नहीं पा सकाँगा, पर) इन तरीको के साथ मैं आपने चित् को तेरे चरनों में टिका के रख सकाँगा । (हे भाई !) मैं अपने हृदय में ही उस खसम-भगवान को बैठा जाच सकूंगा ।2। (हे भाई ! भगवान हरेक जगह व्यापक है, अपनी प्रशंसा भी वह आप ही जानता है और जाच सकता है वह) आप ही तकड़ी है, तकड़ी का बाट है, तकड़ी की बोदी है, वह आप ही (आपने गुणों को) तोलने वाला है । वह आप ही सब जीवों की संभाल करता है, आप ही सब के दिलों की समझता है, आप ही जीव-रूप हो के जगत में (नाम) वणज कर रहा है ।3। अंजान नानक परमात्मा के गुणों की कदर नहीं पा सकता, क्योंकि इस की संगत सदा उस मन के साथ है जो (माया के मोह में) अंधा हुआ पड़ा है जो (जन्मों जन्मोंतरों के विकारों की मैल के साथ) नीची जाति का बना हुआ है, जो सदा भटकता रहता है, रता मात्र भी कहीं एक जगह टिक नहीं सकता ।4 ।2 ।9 ।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

RW

Editorial Review Note

Religion World is the country's only website that provides complete information on all religions. Religion World will always present information about all religions impartially. You can send us all kinds of information, news, updates, opinions, and suggestions at religionworldin@gmail.com.You can also follow us on X (Twitter), Facebook, and YouTube.

By Shweta July 11, 2019 7 min read
Share: